ਆਜ਼ਾਦੀ ਦਿਵਸ - 15 ਅਗਸਤ 
Azadi Diwas - 15 August



ਸਾਡੇ ਦੇਸ਼ ਤੇ ਪਹਿਲਾਂ ਅੰਗਰੇਜ਼ ਰਾਜ ਕਰਦੇ ਸਨ। ਸਾਡਾ ਦੇਸ਼ ਸੈਂਕੜੇ ਸਾਲ ਅੰਗਰੇਜ਼ਾਂ ਦਾ ਗੁਲਾਮ ਰਿਹਾ। 15 ਅਗਸਤ 1947 ਨੂੰ ਸਾਡੇ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦੀ ਮਿਲੀ। ਇਸ ਲਈ ਅਸੀਂ ਹਰ ਸਾਲ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਉਂਦੇ ਹਾਂ।

15 ਅਗਸਤ ਨੂੰ ਛੁੱਟੀ ਹੁੰਦੀ ਹੈ। ਸਵੇਰੇ ਵੱਖ-ਵੱਖ ਥਾਵਾਂ ਤੇ ਤਿਰੰਗਾ ਝੰਡਾ ਲਹਿਰਾਇਆ ਜਾਂਦਾ ਹੈ। ਲੋਕ ਝੰਡਾ ਲਹਿਰਾਉਂਦੇ ਹਨ ਅਤੇ ਰਾਸ਼ਟਰੀ ਗੀਤ ਗਾਉਂਦੇ ਹਨ।

ਇਸ ਦਿਨ ਸਕੂਲਾਂ ਅਤੇ ਕਾਲਜਾਂ ਵਿੱਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਸਵੇਰੇ ਪ੍ਰਧਾਨ ਮੰਤਰੀ ਦਿੱਲੀ ਦੇ ਲਾਲ ਕਿਲੇ ਤੇ ਰਾਸ਼ਟਰੀ ਝੰਡਾ ਲਹਿਰਾਉਂਦੇ ਹਨ ਅਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹਨ।

15 ਅਗਸਤ ਸਾਡਾ ਰਾਸ਼ਟਰੀ ਤਿਉਹਾਰ ਹੈ।